ਸਾਰਗ ਮਹਲਾ ੫ ॥ ਆਤੁਰੁ ਨਾਮ ਬਿਨੁ ਸੰਸਾਰ ॥ ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥ ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥ ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ ॥ ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥
Scroll