ਮਾਝ ਮਹਲਾ ੫ ॥ ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥ ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥ ਜਿਉ ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥ ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥ ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥
Scroll