ਮਾਝ ਮਹਲਾ ੫ ॥ ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥ ਸੁਖਦਾਈ ਦੂਖ ਬਿਡਾਰਨ ਹਰੀਆ ॥ ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥ ਜੋ ਜੋ ਪੀਵੈ ਸੋ ਤ੍ਰਿਪਤਾਵੈ ॥ ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥ ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥ ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥ ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ ਤਿਸੁ ਲਗਿ ਮੁਕਤੁ ਭਏ ਘਣੇਰੇ ॥ ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥
Scroll