ਸਾਰਗ ਮਹਲਾ ੫ ॥ ਹਰਿ ਕੇ ਨਾਮ ਕੇ ਜਨ ਕਾਂਖੀ ॥ ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥ ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥ ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥੨॥੯੮॥੧੨੧॥

Leave a Reply

Powered By Indic IME