ਸਾਰਗ ਮਹਲਾ ੫ ॥ ਮਾਖੀ ਰਾਮ ਕੀ ਤੂ ਮਾਖੀ ॥ ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥ ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥ ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥ ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥ ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥
Scroll