ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਮਤਿ ਸਾਰ ॥ ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ ॥ ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥੧॥ ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥ ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥
Scroll