ਮਾਝ ਮਹਲਾ ੫ ॥ ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥ ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥ ਦਰਸਨੁ ਪੇਖਤ ਭਏ ਪੁਨੀਤਾ ॥ ਸਗਲ ਉਧਾਰੇ ਭਾਈ ਮੀਤਾ ॥ ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥ ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥ ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥ ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥ ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥

Leave a Reply

Powered By Indic IME