ਸਾਰਗ ਮਹਲਾ ੫ ॥ ਮਾਨੀ ਤੂੰ ਰਾਮ ਕੈ ਦਰਿ ਮਾਨੀ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥ ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥
Scroll