ਸਾਰਗ ਮਹਲਾ ੫ ॥ ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥ ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥ ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥੧॥ ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥ ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥ ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥ ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥
Scroll