ਮਾਝ ਮਹਲਾ ੫ ॥ ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥ ਪ੍ਰਭੂ ਦਇਆ ਤੇ ਮੰਗਲੁ ਗਾਵਉ ॥ ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥ ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥ ਕਿਲਬਿਖ ਕਾਟੇ ਨਿਰਮਲੁ ਥੀਆ ॥ ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥ ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥ ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥੩॥ ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥ ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥

Leave a Reply

Powered By Indic IME