ਸਾਰੰਗ ਮਹਲਾ ੯ ॥ ਕਹਾ ਮਨ ਬਿਖਿਆ ਸਿਉ ਲਪਟਾਹੀ ॥ ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥੧॥ ਰਹਾਉ ॥ ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥੧॥ ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤਿ ਹੋਹਿ ਛਿਨ ਮਾਹੀ ॥ ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੈ ਭੀ ਨਾਹੀ ॥੨॥੨॥
Scroll