ਸਾਰੰਗ ਮਹਲਾ ੯ ॥ ਕਹਾ ਨਰ ਅਪਨੋ ਜਨਮੁ ਗਵਾਵੈ ॥ ਮਾਇਆ ਮਦਿ ਬਿਖਿਆ ਰਸਿ ਰਚਿਓ ਰਾਮ ਸਰਨਿ ਨਹੀ ਆਵੈ ॥੧॥ ਰਹਾਉ ॥ ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥ ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥੧॥ ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥ ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥੨॥੩॥
Scroll