ਸਾਰੰਗ ਮਹਲਾ ੯ ॥ ਮਨ ਕਰਿ ਕਬਹੂ ਨ ਹਰਿ ਗੁਨ ਗਾਇਓ ॥ ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥ ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥ ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥੧॥ ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥ ਕਹਿ ਨਾਨਕ ਸਭ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥
Scroll