ਰਾਗੁ ਸਾਰਗ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥ ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥੧॥ ਰਹਾਉ ॥ ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥ ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥੧॥ ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰ ਸਬਦੀ ਹਰਿ ਪਾਂਈ ॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥ ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥ ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥ ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਪਾਈ ॥ ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥ ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ ॥ ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥ ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥ ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥ ਸੁਧ ਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ ॥ ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥੭॥ ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥ ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਵਡਾਈ ॥੮॥੧॥

Leave a Reply

Powered By Indic IME