ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ ॥੧॥ ਰਹਾਉ ॥ ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥ ਅਨਭਉ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥੧॥ ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ ਏਕ ਸਬਦਿ ਲਿਵ ਲਾਗੀ ॥ ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥੨॥ ਅਭਰਤ ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥ ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥੩॥ ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥ ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥੪॥ ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥ ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥੫॥ ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥ ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥ ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥ ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥ ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥ ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥੮॥੨॥

Leave a Reply

Powered By Indic IME