ਮਾਝ ਮਹਲਾ ੫ ॥ ਓਤਿ ਪੋਤਿ ਸੇਵਕ ਸੰਗਿ ਰਾਤਾ ॥ ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥ ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥ ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥ ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥ ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥ ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥੩॥ ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ ਸੋ ਗਹਿਰ ਗਭੀਰਾ ਗਉਹਰੁ ਜੀਉ ॥੪॥੧੮॥੨੫॥

Leave a Reply

Powered By Indic IME