ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥ ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥ ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥ ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥ ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥ ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥ ਪੰਡਿਤ ਪੜ੍ਹ੍ਹਿ ਪੜ੍ਹ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥ ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥ ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥ ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥

Leave a Reply

Powered By Indic IME