ਸਾਰਗ ਮਹਲਾ ੩ ॥ ਮਨ ਮੇਰੇ ਹਰਿ ਕੀ ਅਕਥ ਕਹਾਣੀ ॥ ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥ ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥ ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥ ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥ ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥ ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥ ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥ ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥ ਜਿਨ੍ਹ੍ਹ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥ ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥ ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥ ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥

Leave a Reply

Powered By Indic IME