ਸਾਰਗ ਮਹਲਾ ੫ ਅਸਟਪਦੀਆ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਗੁਸਾਈ ਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥ ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥ ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥ ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥ ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥ ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨ੍ਹ੍ਹੀ ॥ ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨ੍ਹ੍ਹੀ ॥੫॥ ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥ ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜ੍ਹ੍ਹਾਈ ॥੬॥ ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥ ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥ ਹਮ ਨਾਨ੍ਹ੍ਹੇ ਨੀਚ ਤੁਮ੍ਹ੍ਹੇ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥

Leave a Reply

Powered By Indic IME