ਸਾਰਗ ਮਹਲਾ ੫ ਅਸਟਪਦੀ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥ ਸਦਾ ਸਦਾ ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥ ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥ ਸੋਗ ਹਰਖ ਦੁਹਹੂ ਮਹਿ ਨਾਹਿ ॥੨॥ ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥੩॥ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤਿ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥ ਅਨਿਕ ਬਸੁਧਾ ਅਨਿਕ ਕਾਮਧੇਨ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥੫॥ ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥੬॥ ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥੮॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿ ਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥ ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥ ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ ॥ ਅਨਿਕ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ ਸਤਿ ਪੁਰਖੁ ਸਤਿ ਅਸਥਾਨੁ ॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥ ਕ੍ਰਿਪਾ ਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥

Leave a Reply

Powered By Indic IME