ਸਾਰਗ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥ ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ ਹੀਉ ਅਰਾਪਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥

Leave a Reply

Powered By Indic IME