ਮਹਲਾ ੧ ॥ ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥ ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪੀ ਮਾਲੀ ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤੀ ਕੀਤੈ ਪੁੰਨਿ ॥ ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥੨॥

Leave a Reply

Powered By Indic IME