ਮਾਝ ਮਹਲਾ ੫ ॥ ਸਭ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥੧॥ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥੨॥ ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੂਕਾ ਹਰਿਆ ॥ ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥੩॥ ਜਲ ਤਰੰਗੁ ਜਿਉ ਜਲਹਿ ਸਮਾਇਆ ॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ ॥੪॥੧੯॥੨੬॥
Scroll