ਸਲੋਕ ਮਹਲਾ ੨ ॥ ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥ ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥ ਜਿਨ੍ਹ੍ਹਾ ਚੀਰੀ ਚਲਣਾ ਹਥਿ ਤਿਨ੍ਹ੍ਹਾ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥ ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥

Leave a Reply

Powered By Indic IME