ਸਲੋਕ ਮਹਲਾ ੧ ॥ ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ ॥ ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ ਨਾਨਕ ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥੧॥
Scroll