ਮਾਝ ਮਹਲਾ ੫ ॥ ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥ ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥ ਸੇ ਵਡਭਾਗੀ ਜਿਨਿ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥ ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥
Scroll