ਮਾਝ ਮਹਲਾ ੫ ॥ ਤੂੰ ਪੇਡੁ ਸਾਖ ਤੇਰੀ ਫੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥੧॥ ਤੂੰ ਸੂਤੁ ਮਣੀਏ ਭੀ ਤੂੰਹੈ ॥ ਤੂੰ ਗੰਠੀ ਮੇਰੁ ਸਿਰਿ ਤੂੰਹੈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥੨॥ ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥੩॥ ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ ॥੪॥੨੧॥੨੮॥

Leave a Reply

Powered By Indic IME