ਮਾਝ ਮਹਲਾ ੫ ॥ ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥ ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥ ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ ॥ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਾਧਸੰਗਿ ਖਿਨ ਮਾਹਿ ਉਧਾਰੇ ॥ ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥ ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥ ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥

Leave a Reply

Powered By Indic IME