ਸਲੋਕ ਮਃ ੨ ॥ ਕਥਾ ਕਹਾਣੀ ਬੇਦੀ ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥ ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀ ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥
Scroll