ਮਾਝ ਮਹਲਾ ੫ ॥ ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥ ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥ ਸੂਖੁ ਭਇਆ ਦੁਖੁ ਦੂਰਿ ਪਰਾਨਾ ॥ ਸੰਤ ਰਸਨ ਹਰਿ ਨਾਮੁ ਵਖਾਨਾ ॥ ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥੨॥ ਦਇਆ ਧਾਰੀ ਤਿਨਿ ਸਿਰਜਨਹਾਰੇ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥ ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥ ਕਰਣਹਾਰਿ ਖਿਨ ਭੀਤਰਿ ਕਰਿਆ ॥ ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥

Leave a Reply

Powered By Indic IME