ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥ ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥ ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥
Scroll