ਮਾਝ ਮਹਲਾ ੫ ॥ ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥ ਭਗਤ ਜੀਵਹਿ ਗੁਣ ਗਾਇ ਅਪਾਰਾ ॥ ਗੁਣ ਨਿਧਾਨ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥੧॥ ਮਨਸਾ ਧਾਰਿ ਜੋ ਘਰ ਤੇ ਆਵੈ ॥ ਸਾਧਸੰਗਿ ਜਨਮੁ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥੨॥ ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥ ਸਾਧਿਕ ਸਿਧ ਧਿਆਵਹਿ ਗਿਆਨੀ ॥ ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥੩॥ ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ ॥ ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥੪॥੨੫॥੩੨॥
Scroll