ਸਲੋਕ ਮਃ ੩ ॥ ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨ੍ਹ੍ਹਿ ਕੀਤੇ ਤਿਸੈ ਨ ਸੇਵਨ੍ਹ੍ਹੀ ਦੇਦਾ ਰਿਜਕੁ ਸਮਾਇ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥ ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥ ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥
Scroll