ਸਲੋਕ ਮਃ ੩ ॥ ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥ ਅੰਨ੍ਹ੍ਹੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥ ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓ‍ੁ ਪਰਖਾਇ ॥ ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥ ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥

Leave a Reply

Powered By Indic IME