ਮਃ ੩ ॥ ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥ ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥ ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥
Scroll