ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥ ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥ ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸ ਊਜਰੁ ਊਜਰੁ ਹੋਇ ਸੁ ਬਸੈ ॥੧॥ ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥ ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥ ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥ ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥
Scroll