ਦਾਸ ਅਨਿੰਨ ਮੇਰੋ ਨਿਜ ਰੂਪ ॥ ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥ ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥ ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥ ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥
Scroll