ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

Leave a Reply

Powered By Indic IME