ਮਲਾਰ ਮਹਲਾ ੧ ॥ ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥ ਬਰਸੁ ਘਨਾ ਮੇਰਾ ਮਨੁ ਭੀਨਾ ॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥ ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥ ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥ ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥
Scroll