ਮਲਾਰ ਮਹਲਾ ੧ ॥ ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥ ਮਨਿ ਭਾਵੈ ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨ੍ਹ੍ਹੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥ ਤੀਰਥਿ ਤੇਜੁ ਨਿਵਾਰਿ ਨ ਨ੍ਹ੍ਹਾਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥ ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥ ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥ ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥

Leave a Reply

Powered By Indic IME