ਮਲਾਰ ਮਹਲਾ ੧ ॥ ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥ ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥ ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥ ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥ ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥ ਮੁਕਤਿ ਭਈ ਬੰਧਨ ਗੁਰਿ ਖੋਲ੍ਹ੍ਹੇ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥

Leave a Reply

Powered By Indic IME