ਮਹਲਾ ੧ ਮਲਾਰ ॥ ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥ ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥ ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥ ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥ ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥ ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥
Scroll