ਮਲਾਰ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਪਵਣੈ ਪਾਣੀ ਜਾਣੈ ਜਾਤਿ ॥ ਕਾਇਆਂ ਅਗਨਿ ਕਰੇ ਨਿਭਰਾਂਤਿ ॥ ਜੰਮਹਿ ਜੀਅ ਜਾਣੈ ਜੇ ਥਾਉ ॥ ਸੁਰਤਾ ਪੰਡਿਤੁ ਤਾ ਕਾ ਨਾਉ ॥੧॥ ਗੁਣ ਗੋਬਿੰਦ ਨ ਜਾਣੀਅਹਿ ਮਾਇ ॥ ਅਣਡੀਠਾ ਕਿਛੁ ਕਹਣੁ ਨ ਜਾਇ ॥ ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ ॥ ਊਪਰਿ ਦਰਿ ਅਸਮਾਨਿ ਪਇਆਲਿ ॥ ਕਿਉ ਕਰਿ ਕਹੀਐ ਦੇਹੁ ਵੀਚਾਰਿ ॥ ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥੨॥ ਕਥਨੀ ਬਦਨੀ ਰਹੈ ਨਿਭਰਾਂਤਿ ॥ ਸੋ ਬੂਝੈ ਹੋਵੈ ਜਿਸੁ ਦਾਤਿ ॥ ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ਸੋਈ ਪੁਰਖੁ ਜਿ ਸਚਿ ਸਮਾਇ ॥੩॥ ਜਾਤਿ ਕੁਲੀਨੁ ਸੇਵਕੁ ਜੇ ਹੋਇ ॥ ਤਾ ਕਾ ਕਹਣਾ ਕਹਹੁ ਨ ਕੋਇ ॥ ਵਿਚਿ ਸਨਾਤੀ ਸੇਵਕੁ ਹੋਇ ॥ ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥

Leave a Reply

Powered By Indic IME