ਮਲਾਰ ਮਹਲਾ ੧ ॥ ਦੁਖੁ ਵੇਛੋੜਾ ਇਕੁ ਦੁਖੁ ਭੂਖ ॥ ਇਕੁ ਦੁਖੁ ਸਕਤਵਾਰ ਜਮਦੂਤ ॥ ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ ਵੈਦ ਨ ਭੋਲੇ ਦਾਰੂ ਲਾਇ ॥੧॥ ਵੈਦ ਨ ਭੋਲੇ ਦਾਰੂ ਲਾਇ ॥ ਦਰਦੁ ਹੋਵੈ ਦੁਖੁ ਰਹੈ ਸਰੀਰ ॥ ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥ ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥ ਵੈਦ ਨ ਭੋਲੇ ਦਾਰੂ ਲਾਇ ॥੨॥ ਚੰਦਨ ਕਾ ਫਲੁ ਚੰਦਨ ਵਾਸੁ ॥ ਮਾਣਸ ਕਾ ਫਲੁ ਘਟ ਮਹਿ ਸਾਸੁ ॥ ਸਾਸਿ ਗਇਐ ਕਾਇਆ ਢਲਿ ਪਾਇ ॥ ਤਾ ਕੈ ਪਾਛੈ ਕੋਇ ਨ ਖਾਇ ॥੩॥ ਕੰਚਨ ਕਾਇਆ ਨਿਰਮਲ ਹੰਸੁ ॥ ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥ ਦੂਖ ਰੋਗ ਸਭਿ ਗਇਆ ਗਵਾਇ ॥ ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥

Leave a Reply

Powered By Indic IME