ਮਲਾਰ ਮਹਲਾ ੧ ॥ ਦੁਖ ਮਹੁਰਾ ਮਾਰਣ ਹਰਿ ਨਾਮੁ ॥ ਸਿਲਾ ਸੰਤੋਖ ਪੀਸਣੁ ਹਥਿ ਦਾਨੁ ॥ ਨਿਤ ਨਿਤ ਲੇਹੁ ਨ ਛੀਜੈ ਦੇਹ ॥ ਅੰਤ ਕਾਲਿ ਜਮੁ ਮਾਰੈ ਠੇਹ ॥੧॥ ਐਸਾ ਦਾਰੂ ਖਾਹਿ ਗਵਾਰ ॥ ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥ ਰਾਜੁ ਮਾਲੁ ਜੋਬਨੁ ਸਭੁ ਛਾਂਵ ॥ ਰਥਿ ਫਿਰੰਦੈ ਦੀਸਹਿ ਥਾਵ ॥ ਦੇਹ ਨ ਨਾਉ ਨ ਹੋਵੈ ਜਾਤਿ ॥ ਓਥੈ ਦਿਹੁ ਐਥੈ ਸਭ ਰਾਤਿ ॥੨॥ ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥੩॥ ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ ਜਿਨ ਕਉ ਲਿਖਿਆ ਏਹੁ ਨਿਧਾਨੁ ॥ ਸੇ ਧਨਵੰਤ ਦਿਸਹਿ ਘਰਿ ਜਾਇ ॥ ਨਾਨਕ ਜਨਨੀ ਧੰਨੀ ਮਾਇ ॥੪॥੩॥੮॥

Leave a Reply

Powered By Indic IME