ਮਲਾਰ ਮਹਲਾ ੧ ॥ ਬਾਗੇ ਕਾਪੜ ਬੋਲੈ ਬੈਣ ॥ ਲੰਮਾ ਨਕੁ ਕਾਲੇ ਤੇਰੇ ਨੈਣ ॥ ਕਬਹੂੰ ਸਾਹਿਬੁ ਦੇਖਿਆ ਭੈਣ ॥੧॥ ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥ ਜਲਿ ਥਲਿ ਡੂੰਗਰਿ ਦੇਖਾਂ ਤੀਰ ॥ ਥਾਨ ਥਨੰਤਰਿ ਸਾਹਿਬੁ ਬੀਰ ॥੨॥ ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥ ਅਤਿ ਤ੍ਰਿਸਨਾ ਉਡਣੈ ਕੀ ਡੰਝ ॥ ਨਦਰਿ ਕਰੇ ਤਾਂ ਬੰਧਾਂ ਧੀਰ ॥ ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥ ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥ ਪਉਣੈ ਪਾਣੀ ਅਗਨੀ ਕਾ ਸਨਬੰਧ ॥ ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥ ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥

Leave a Reply

Powered By Indic IME