ਮਲਾਰ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥ ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥ ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥ ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥ ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥
Scroll