ਮਲਾਰ ਮਹਲਾ ੩ ॥ ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥ ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥ ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥ ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥ ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥ ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥

Leave a Reply

Powered By Indic IME