ਮਲਾਰ ਮਹਲਾ ੩ ॥ ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥ ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥ ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥ ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮ੍ਹ੍ਹਾਲਿ ॥੨॥ ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥ ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥ ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥
Scroll