ਮਲਾਰ ਮਹਲਾ ੩ ॥ ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥ ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥ ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥ ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥ ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥ ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥ ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ ਏਕ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥ ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥
Scroll